ਕੌਮਾਂਤਰੀ ਬਾਜ਼ਾਰ ਵਿਚ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਛੱਤੀਸਗੜ੍ਹ ਵਿੱਚ ਪੈਟਰੋਲ ਦੀ ਕੀਮਤ ਵਿੱਚ 50 ਪੈਸੇ ਅਤੇ ਡੀਜ਼ਲ ਵਿੱਚ 49 ਪੈਸੇ ਦੀ ਕਟੌਤੀ ਹੋਈ ਹੈ। ਉੱਤਰ ਪ੍ਰਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 27 ਪੈਸੇ ਦੀ ਕਟੌਤੀ ਹੋਈ ਹੈ। ਝਾਰਖੰਡ, ਮੱਧ ਪ੍ਰਦੇਸ਼ ਅਤੇ ਗੋਆ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦਿਖਾਈ ਦੇ ਰਹੀ ਹੈ।
ਦੂਜੇ ਪਾਸੇ ਜੰਮੂ-ਕਸ਼ਮੀਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 1.04 ਰੁਪਏ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ‘ਚ ਵੀ ਪੈਟਰੋਲ-ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ ਹੈ। ਤਾਜ਼ਾ ਵਾਧੇ ਪਿੱਛੋਂ ਡੀਜ਼ਲ ਦੀਆਂ ਕੀਮਤਾਂ 89.04 ਅਤੇ ਪੈਟਰੋਲ 98.74 ਪ੍ਰਤੀ ਲੀਟਰ ਹੋ ਗਿਆ ਹੈ।