ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਫਿਰ ਝਟਕਾ ਲੱਗਾ ਹੈ। ਸੂਬੇ ਵਿੱਚ ਪੈਟਰੋਲ ਮਹਿੰਗਾ ਹੋ ਗਿਆ ਹੈ। ਅੱਜ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਵੱਡੇ ਫੈਸਲਿਆਂ ਵਿੱਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ ਸੈੱਸ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ।
ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਜਨਤਾ ‘ਤੇ ਲਗਾਇਆ ਗਿਆ ਇਹ ਪਹਿਲਾ ਟੈਕਸ ਹੈ। ਮੰਤਰੀ ਮੰਡਲ ਨੇ ਅੱਜ ਹੋਈ ਮੀਟਿੰਗ ਦੌਰਾਨ ਲੰਮੀ ਉਡੀਕੀ ਜਾ ਰਹੀ ਉਦਯੋਗਿਕ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਵੱਲੋਂ 23-24 ਫਰਵਰੀ ਲਈ ਪ੍ਰਸਤਾਵਿਤ ਨਿਵੇਸ਼ਕ ਸੰਮੇਲਨ ਦੇ ਮੱਦੇਨਜ਼ਰ ਨੀਤੀ ਦੀ ਪ੍ਰਵਾਨਗੀ ਮਹੱਤਵਪੂਰਨ ਹੈ।