

Orders issued to hold Panchayat and Zila Parishad elections in Punjab

ਪੰਜਾਬ ‘ਚ ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੋਣੀ ਜੰਗ ਦਾ ਐਲਾਨ ਹੋ ਚੁੱਕਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਐਡੀਸ਼ਨਲ ਡਿਪਟੀ ਕਮਿਸ਼ਨਰਾਂ (ADC) ਨੂੰ ਹੁਕਮ ਦਿੱਤੇ ਗਏ ਹਨ ਕਿ 5 ਅਕਤੂਬਰ ਤੋਂ ਪਹਿਲਾਂ-ਪਹਿਲਾਂ ਚੋਣਾਂ ਨੂੰ ਮੁਕੰਮਲ ਕਰਵਾਇਆ ਜਾਵੇ।
ਇਸ ਸਬੰਧੀ ਵਿਭਾਗ ਨੇ ਇੱਕ ਚਿੱਠੀ ਜਾਰੀ ਕਰਕੇ ਸੂਬੇ ਭਰ ਦੇ ਅਧਿਕਾਰੀਆਂ ਨੂੰ ਚੋਣ ਤਿਆਰੀਆਂ ਦੀ ਰਿਪੋਰਟ ਤੁਰੰਤ ਭੇਜਣ ਦੀ ਹਦਾਇਤ ਦਿੱਤੀ ਹੈ। ਚੋਣ ਹਲਕੇ ਬਲਾਕਾਂ ਦੇ ਨਵੇਂ ਪੁਨਰਗਠਨ ਦੇ ਅਧਾਰ ‘ਤੇ ਤੈਅ ਕੀਤੇ ਜਾਣਗੇ, ਜਿਸ ਲਈ ਨਕਸ਼ਿਆਂ ਦੀ ਪੜਤਾਲ ਅਤੇ ਨਵੇਂ ਹਲਕਿਆਂ ਦੀ ਡਿਮਾਰਕੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
