

ਲੁਧਿਆਣਾ ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਕ ਹੈ ਹਰ ਰੋਜ਼ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਗੋਲੀ ਚੱਲਣ ਦਾ ਮਾਮਲਾ ਲੁਧਿਆਣਾ ਦੇ ਗਿਲਵਾਲ ‘ਚ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ 2 ਨੌਜਵਾਨਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਹਮਲਾਵਰਾਂ ਨੇ ਕਰੀਬ 4 ਵਾਰ ਫਾਇਰਿੰਗ ਕੀਤੀ। ਇਸ ਦੌਰਾਨ 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ