Jalandhar
ਪੰਜਾਬ ’ਚ ਬੰਦੂਕ ਦੀ ਨੋਕ ’ਤੇ XUV ਕਾਰ ਖੋਹੀ, ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ

ਪੰਜਾਬ ਦੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਕਾਰ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਕਰੀਬ 10 ਵਜੇ ਅਣਪਛਾਤੇ ਵਿਅਕਤੀ ਇੱਕ ਚਿੱਟੇ ਰੰਗ ਦੀ XUV ਗੱਡੀ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ।










