Punjab
ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ
Holiday declared in Punjab tomorrow, all schools, colleges and government offices will remain closed

ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਸਾਰੇ ਸਕੂਲਾਂ, ਸਰਕਾਰੀ ਦਫ਼ਤਰਾਂ, ਕਾਲਜਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।