
ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸ਼ੁੱਕਰਵਾਰ ਨੂੰ ਗਣੇਸ਼ ਵਿਸਰਜਨ ਦੌਰਾਨ ਡੁੱਬਣ ਕਾਰਨ ਚਾਰ ਬੱਚਿਆਂ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਨਹਿਰ ਵਿੱਚ ਡੁੱਬਣ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੋਨੀਪਤ ਜ਼ਿਲ੍ਹੇ ਵਿੱਚ ਮੂਰਤੀ ਵਿਸਰਜਨ ਦੌਰਾਨ ਦੋ ਨੌਜਵਾਨ ਯਮੁਨਾ ਨਦੀ ਵਿੱਚ ਰੁੜ੍ਹ ਗਏ। ਯੂਪੀ ਦੇ ਉਨਾਵ ਅਤੇ ਸੰਤ ਕਬੀਰ ਨਗਰ ਵਿੱਚ 7 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ।
ਮਹਿੰਦਰਗੜ੍ਹ ਵਿੱਚ ਵਾਪਰੀ ਘਟਨਾ ਬਾਰੇ ਸਿਵਲ ਸਰਜਨ ਡਾਕਟਰ ਅਸ਼ੋਕ ਕੁਮਾਰ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਚਾਰ ਵਿਅਕਤੀਆਂ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਜਾਣਕਾਰੀ ਮੁਤਾਬਕ ਮਹਿੰਦਰਗੜ੍ਹ ‘ਚ ਸੱਤ ਫੁੱਟ ਦੀ ਮੂਰਤੀ ਵਿਸਰਜਨ ਲਈ ਲਿਜਾਈ ਜਾ ਰਹੀ ਸੀ। ਇਸ ਦੌਰਾਨ 9 ਨੌਜਵਾਨ ਪਾਣੀ ਦੇ ਤੇਜ਼ ਕਰੰਟ ਵਿੱਚ ਰੁੜ੍ਹ ਗਏ।
ਜ਼ਿਲ੍ਹਾ ਪ੍ਰਸ਼ਾਸਨ ਨੇ ਐਨਡੀਆਰਐਫ ਦੀ ਮਦਦ ਲੈ ਕੇ ਬਚਾਅ ਮੁਹਿੰਮ ਚਲਾਈ। ਬਚਾਅ ਮੁਹਿੰਮ ਦੌਰਾਨ ਚਾਰ ਲੋਕਾਂ ਦੀਆਂ ਲਾਸ਼ਾਂ ਨੂੰ ਕੱਢ ਲਿਆ ਗਿਆ ਜਦਕਿ ਬਾਕੀਆਂ ਨੂੰ ਬਚਾ ਲਿਆ ਗਿਆ। ਬਚਾਏ ਗਏ ਸਾਰੇ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।