India

ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬ੍ਰਹਮਾ ਨੂੰ ਕੀਤਾ ਚੈਲਿੰਜ

Even Brahma can't predict.. Home Minister Amit Shah challenges Brahma on Punjab elections

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ਵਿੱਚ ਪੰਜਾਬ ਵਿੱਚ ਪ੍ਰਸਤਾਵਿਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਹਾ ਜਾਂਦਾ ਹੈ ਕਿ ਬ੍ਰਹਿਮੰਡ ਦੀ ਰਚਨਾ ਭਗਵਾਨ ਬ੍ਰਹਮਾ ਨੇ ਕੀਤੀ ਸੀ, ਪਰ ਭਗਵਾਨ ਬ੍ਰਹਮਾ ਵੀ ਪੰਜਾਬ ਵਿੱਚ ਚੋਣਾਂ ਦੀ ਭਵਿੱਖਬਾਣੀ ਨਹੀਂ ਕਰ ਸਕਣਗੇ। ਉਹਨਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਚੋਣਾਂ ਆਉਣ ‘ਤੇ ਪੰਜਾਬ ਦੇ ਲੋਕ ਇੱਕ ਚੰਗਾ ਫੈਸਲਾ ਲੈਣਗੇ ਅਤੇ ਸੂਬੇ ਵਿੱਚ ਬਹੁਮਤ ਵਾਲੀ ਸਰਕਾਰ ਬਣੇਗੀ।

ਜ਼ਿਕਰਯੋਗ ਹੈ ਕਿ ਇਹ ਪੰਜਾਬ ਨੂੰ ਲੈਕੇ ਅਮਿਤ ਸ਼ਾਹ ਦਾ ਪਹਿਲਾਂ ਬਿਆਨ ਨਹੀਂ ਹੈ। ਇਸ ਤੋਂ ਪਹਿਲਾਂ ਵੀ ਲੋਕ ਸਭਾ ਚੋਣਾਂ ਵੇਲੇ ਅਮਿਤ ਸ਼ਾਹ ਨੇ ਇਹੀ ਗੱਲ ਕਹੀ ਸੀ। ਜਦੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਉਹਨਾਂ ਕੋਲੋਂ ਸਵਾਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

 

ਦਿੱਲੀ ਦੇ ਇੱਕ ਨਿੱਜੀ ਮੀਡੀਆ ਨੈੱਟਵਰਕ ਨੂੰ ਦਿੱਤੇ ਇੰਟਰਵਿਊ ਵਿੱਚ ਅਮਿਤ ਸ਼ਾਹ ਨੂੰ ਅਗਾਮੀ ਚੋਣਾਂ ਵਿੱਚ ਅਕਾਲੀ ਦਲ ਦੇ ਨਾਲ ਗੱਠਜੋੜ ਸਬੰਧੀ ਸਵਾਲ ਕੀਤਾ ਗਿਆ ਤਾਂ ਉਹਨਾਂ ਨੇ ਹੱਸਦਿਆਂ ਹੱਸਦਿਆਂ ਸਵਾਲ ਨੂੰ ਟਾਲ ਦਿੱਤਾ। ਉਹਨਾਂ ਨੇ ਕਿਹਾ ਕਿ ਸਮਾਂ ਆਉਣ ਤੇ ਪੰਜਾਬ ਦੇ ਲੋਕ ਚੰਗਾ ਫੈਸਲਾ ਲੈਣਗੇ ਅਤੇ ਪੰਜਾਬ ਵਿੱਚ ਪੂਰਨ ਬਹੁਮਤ ਵਾਲੀ ਚੰਗੀ ਸਰਕਾਰ ਬਣੇਗੀ।

Back to top button