ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ਅਧਿਕਾਰੀਆਂ ਦੇ ਕੀਤੇ ਤਬਾਦਲੇ
Major administrative reshuffle in Punjab, 20 officers transferred


ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 6 ਆਈਏਐਸ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੋਰ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਏਐਸ ਨਵਜੋਤ ਕੌਰ ਨੂੰ ਵਧੀਕ ਸਕੱਤਰ ਪ੍ਰਸੋਨਲ ਵਿਭਾਗ ਅਤੇ ਆਬਕਾਰੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਆਈਏਐਸ ਮੁਹੰਮਦ ਤਇਅਬ ਨੂੰ ਪੰਜਾਬ ਬੁਇੰਫਰਾਸਟ੍ਰਕਚਰ ਡੇਵਲਪਮੈਂਟ ਬੋਰਡ ਦਾ ਡਾਇਰੇਕਟਰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਮੋਨੀਸ਼ ਕੁਮਾਰ ਨੂੰ ਸਪੇਸ਼ਲ ਸੈਕਟਰੀ ਟੈਕਨੀਕਲ ਐਜੂਕੇਸ਼ਨ ਅਤੇ ਉਦਯੋਗਿਕ ਸਿਖਲਾਈ ਦਾ ਅਹੁਦਾ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਤਬਾਦਲੇ ਦੇ ਹੁਕਮਾਂ ਵਾਲੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਕਾਰਜ ਸਥਾਨ ‘ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਕਮਾਂ ਅਨੁਸਾਰ ਆਈਏਐਸ ਅਤੇ ਪੀਸੀਐਸ ਦੋਵੇਂ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਬਦਲਾਅ ਕਰਦੇ ਹੋਏ ਤਿੰਨ ਆਈਏਐਸ ਅਤੇ ਨੌਂ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਸੰਯਮ ਅਗਰਵਾਲ ਨੂੰ ਉੱਚ ਸਿੱਖਿਆ ਦੇ ਡਾਇਰੈਕਟਰ ਦਾ ਚਾਰਜ ਦਿੱਤਾ ਗਿਆ ਸੀ।
