Punjab
ਪੰਜਾਬ ‘ਚ ਵੱਡਾ ਫੇਰਬਦਲ, 9 IAS ਅਤੇ PCS ਅਫਸਰਾਂ ਦੇ ਅਚਾਨਕ ਹੋਏ ਤਬਾਦਲੇ
Major reshuffle in Punjab, sudden transfer of 9 IAS and PCS officers

Major reshuffle in Punjab, sudden transfer of 9 IAS and PCS officers
ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ 9 IAS/PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਇਹ ਕਦਮ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇੱਥੇ ਜਾਣੋ ਤਬਾਦਲਿਆਂ ਵਿੱਚ ਕਿਸ-ਕਿਸ ਅਧਿਕਾਰੀ ਦੇ ਨਾਮ ਸ਼ਾਮਲ ਹਨ…
ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਾਘਾਪੁਰਾਣਾ ਦੇ ਐਸਡੀਐਮ ਬਬਨਦੀਪ ਸਿੰਘ ਵਾਲੀਆ (ਪੀਸੀਐਸ) ਵੀ ਸ਼ਾਮਲ ਹਨ। ਉਨ੍ਹਾਂ ਨੇ ਆਪਣੇ ਤੁਰੰਤ ਰਿਪੋਰਟਿੰਗ ਅਧਿਕਾਰੀ, ਮੋਗਾ ਦੇ ਡਿਪਟੀ ਕਮਿਸ਼ਨਰ, ਵਿਮਲ ਸੇਤੀਆ (ਆਈਏਐਸ) ਵਿਰੁੱਧ ਪੰਜਾਬ ਦੇ ਮੁੱਖ ਸਕੱਤਰ ਨੂੰ ਸ਼ਿਕਾਇਤ ਲਿਖੀ ਸੀ; ਹੁਣ ਉਨ੍ਹਾਂ ਦਾ ਤਬਾਦਲਾ ਫਾਜ਼ਿਲਕਾ ਕਰ ਦਿੱਤਾ ਗਿਆ ਹੈ।











