Punjab

ਪੰਜਾਬ ਚ ਵੱਡਾ ਹਾਦਸਾ, ਨਾਲੇ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 8 ਦੀ ਮੌਤ, ਜਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ

Major accident in Punjab, bus full of passengers falls into drain, 8 dead, children among injured

ਬਠਿੰਡਾ ਦੇ ਤਲਵੰਡੀ ਸਾਬੋ ਰੋਡ ਉੱਤੇ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਮੀਂਹ ਕਾਰਨ ਇਹ ਹਾਦਸਾ ਵਾਪਰਿਆ ਹੈ। ਰੇਲਿੰਗ ਨਾ ਹੋਣ ਦੇ ਚੱਲਦਿਆਂ ਬੱਸ ਪੁਲ ਤੋਂ ਥੱਲੇ ਡਿੱਗ ਗਈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਇੱਕ ਨਿੱਜੀ ਕੰਪਨੀ ਦੀ ਹੈ ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਈ ਹੈ।

ਜਾਣਕਾਰੀ ਦੇ ਮੁਤਾਬਿਕ ਇਹ ਨਿੱਜੀ ਬੱਸ ਸਰਦੂਲਗੜ੍ਹ ਤੋਂ ਬਠਿੰਡਾ ਆ ਰਹੀ ਸੀ ਤੇ ਇਸ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਕਰੀਬ ਇੱਕ ਦਰਜਨ ਸਵਾਰੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਜਖ਼ਮੀਆਂ ਵਿੱਚ ਚਾਰ ਤੋਂ ਪੰਜ ਬੱਚੇ ਵੀ ਸ਼ਾਮਲ ਹਨ। 

Back to top button