ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼, ਨਿਸ਼ਾਨੇ ‘ਤੇ ਇਹ ਵੱਡੇ ਸੀਨੀਅਰ ਪੁਲਿਸ ਅਧਿਕਾਰੀ, ਸੁਰੱਖਿਆ ਏਜੰਸੀਆਂ ਵਲੋਂ ਅਲਰਟ ਜਾਰੀ
ਖਾਲਿਸਤਾਨ ਪੱਖੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਰਚ ਰਿਹਾ ਹੈ। ਸੁਰੱਖਿਆ ਏਜੰਸੀਆਂ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। BKI ਪਾਕਿਸਤਾਨ ਦੀ ਮਦਦ ਨਾਲ ਪੰਜਾਬ ‘ਚ ਵੱਡੇ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਅੱਤਵਾਦੀ ਸੰਗਠਨ ਦੇ ਨਿਸ਼ਾਨੇ ‘ਤੇ ਹਨ। ਪੰਜਾਬ ਦਾ ਇੱਕ ਵੱਡਾ ਗੈਂਗਸਟਰ ਵੀ ਇਸ ਵਿੱਚ ਸ਼ਾਮਲ ਹੈ। ਖੁਫੀਆ ਏਜੰਸੀਆਂ ਨੇ ਅਲਰਟ ‘ਚ ਕਿਹਾ ਹੈ ਕਿ ਬੀਕੇਆਈ ਅੱਤਵਾਦੀ ਪਰਮਜੀਤ ਸਿੰਘ ਪੰਮਾ ਪਾਕਿਸਤਾਨ ਦੀ ਮਦਦ ਨਾਲ ਭਾਰਤ ‘ਚ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਪੰਮਾ ਉਹ ਵਿਅਕਤੀ ਹੈ ਜਿਸ ਨੂੰ ਐਨਆਈਏ ਨੇ ਆਪਣੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਕੀਤਾ ਹੈ।
ਸੂਤਰਾਂ ਮੁਤਾਬਕ, ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਮਾ ਦੇ ਨਿਸ਼ਾਨੇ ‘ਤੇ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਹਨ, ਜਿਨ੍ਹਾਂ ਨੇ ਇਨ੍ਹਾਂ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਅੱਤਵਾਦੀਆਂ ਦੇ ਨਿਸ਼ਾਨੇ ‘ਚ ਧਾਰਮਿਕ ਅਤੇ ਸਮਾਜਿਕ ਨੇਤਾ ਵੀ ਸ਼ਾਮਲ ਹਨ, ਜਿਨ੍ਹਾਂ ‘ਤੇ ਹਮਲੇ ਦੀ ਯੋਜਨਾ ਹੋ ਸਕਦੀ ਹੈ।