ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਬਸਪਾ ਵਿਚਾਲੇ ਗੱਠਜੋੜ ਲਗਭਗ ਤੈਅ?
Is an alliance between the Shiromani Akali Dal (Revived) and the BSP in Punjab all but certain?

Is an alliance between the Shiromani Akali Dal (Revived) and the BSP in Punjab all but certain?
ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਹੈ। ਇਸ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਸਿਆਸੀ ਸਮੀਕਰਨ ਬਣਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸੇ ਦੌਰਾਨ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪੰਜਾਬ ਦੀਆਂ ਖੇਤਰੀ ਪਾਰਟੀਆਂ ਨਾਲ ਗੱਠਜੋੜ ਕਰਨ ਦੀਆਂ ਚਰਚਾਵਾਂ ਵੀ ਜਾਰੀ ਹਨ। ਕੁਝ ਰਿਪੋਰਟਾਂ ‘ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਬਸਪਾ ਵਿਚਾਲੇ ਗੱਠਜੋੜ ਬਾਰੇ ਸਹਿਮਤੀ ਬਣਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਦਕਿ ਇੱਕ ਹੋਰ ਰਿਪੋਰਟ ਮੁਤਾਬਕ ਬਸਪਾ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਸ ਪੰਜਾਬ ਦੇ) ਨਾਲ ਗੱਲਬਾਤ ਕਰਨ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।
ਫਰੀਦਕੋਟ ‘ਚ ਹੋਈ ਮੀਟਿੰਗ ਮਗਰੋਂ ਗੱਠਜੋੜ ਦੀ ਚਰਚਾ
ਦੱਸਿਆ ਜਾ ਰਿਹਾ ਹੈ ਐਤਵਾਰ ਦੇਰ ਸ਼ਾਮ ਫਰੀਦਕੋਟ ‘ਚ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਚਰਚਾਵਾਂ ਹਨ ਕਿ ਗੱਠਜੋੜ ਦਾ ਰਸਮੀ ਐਲਾਨ ਜਲਦ ਕੀਤਾ ਜਾ ਸਕਦਾ ਹੈ।
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨਾਲ ਵੀ ਚੱਲ ਰਹੀ ਗੱਲਬਾਤ
ਦੂਜੇ ਪਾਸੇ, ਬਸਪਾ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਵੀ 2027 ਦੀਆਂ ਚੋਣਾਂ ਲਈ ਗੱਠਜੋੜ ਦੀਆਂ ਚਰਚਾਵਾਂ ਵੀ ਹਨ। ‘ਵਾਰਿਸ ਪੰਜਾਬ ਦੇ’ ਤੇ ਬਸਪਾ ਵਿਚਕਾਰ ਪਰਦੇ ਪਿੱਛੇ ਗੱਲਬਾਤ ਚੱਲਣ ਦੀਆਂ ਚਰਚਾਵਾਂ ਹਨ












