
ਪੰਜਾਬ ਦੇ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ (High Security Number Plate) ਲਗਾਉਣੀਆਂ ਪੈਣਗੀਆਂ, ਨਹੀਂ ਤਾਂ 1 ਜੁਲਾਈ ਤੋਂ ਉਨ੍ਹਾਂ ਨੂੰ ਵੱਡੇ ਚਲਾਨ ਭੁਗਤਣੇ ਪੈਣਗੇ। ਪੰਜਾਬ ਟਰਾਂਸਪੋਰਟ ਵਿਭਾਗ (Punjab Transport Department) ਤੇ ਪੁਲਿਸ ਨੇ ਇਸ ਲਈ ਤਿਆਰੀਆਂ ਕਰ ਲਈਆਂ ਹਨ। ਲੋਕਾਂ ਨੂੰ 30 ਜੂਨ ਤਕ ਨੰਬਰ ਪਲੇਟਾਂ ਲਗਵਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਬਾਅਦ ਮੋਟਰ ਵਹੀਕਲ ਐਕਟ 1988 ਦੀ ਧਾਰਾ 177 ਤਹਿਤ ਕਾਰਵਾਈ ਕੀਤੀ ਜਾਵੇਗੀ। ਜੇਕਰ ਅਜਿਹਾ ਪਹਿਲੀ ਵਾਰ ਫੜੇ ਜਾਣ ‘ਤੇ 2000 ਰੁਪਏ ਜੁਰਮਾਨਾ ਲੱਗੇਗਾ ਜਦਕਿ ਇਸ ਤੋਂ ਬਾਅਦ ਫੜੇ ਜਾਣ ‘ਤੇ 3000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਉੱਥੇ ਹੀ ਵਾਹਨਾਂ ਨੂੰ ਬਲੈਕ ਲਿਸਟ ਵਿਚ ਪਾ ਦਿੱਤਾ ਜਾਵੇਗਾ।