PunjabPolitics

ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਪਰਦੀਪ ਦੇ ਕਤਲ ਦੀ ਜ਼ਿੰਮੇਵਾਰੀ, DGP ਗੌਰਵ ਯਾਦਵ ਦਾ ਵੱਡਾ ਬਿਆਨ

ਡੇਰਾ ਪ੍ਰੇਮੀ ਪਰਦੀਪ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਬਾਈਕ ਸਵਾਰਾਂ ਨੇ ਡੇਰਾ ਪ੍ਰੇਮੀ ‘ਤੇ ਅੰਨੇਵਾਹ ਫਾਇਰ ਕਰ ਦਿੱਤੇ ਜਿਸ ‘ਚ ਡੇਰਾ ਪ੍ਰੇਮੀ ਦੀ ਮੌਤ ਹੋ ਗਈ ਜਦਕਿ ਉਸ ਦਾ ਗਨਮੈਨ ਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ।

ਗੋਲਡੀ ਬਰਾੜ ਦੇ ਨਾਂ ‘ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ ‘ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗਨਮੈਨ ਦੇ ਜ਼ਖਮੀ ਹੋਣ ‘ਤੇ ਅਫਸੋਸ ਪ੍ਰਗਟ ਕੀਤਾ, ਪਰ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ। ਇਹ ਪੋਸਟ ਗੋਲਡੀ ਬਰਾੜ ਦੀ ਹੈ ਜਾਂ ਕਿਸੇ ਹੋਰ ਦੀ, ਇਸ ਬਾਰੇ ਪੰਜਾਬ ਪੁਲਿਸ ਦਾ ਸਾਈਬਰ ਸੈੱਲ ਜਾਂਚ ਕਰ ਰਿਹਾ ਹੈ।

ਕ+ਤ+ਲ ਮਾਮਲੇ ‘ਚ DGP ਗੌਰਵ ਯਾਦਵ ਦਾ ਵੱਡਾ ਬਿਆਨ

ਬੇਅਦਬੀ ਕਾਂਡ ਦੇ ਮੁਲਜ਼ਮ ਦੇ ਕਤਲ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸਥਿਤੀ ਕਾਬੂ ਵਿਚ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਦੇ ਨਾਂ ‘ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਸੀ ਕਿ ਉਸ ਨੂੰ ਬੇਅਦਬੀ ਮਾਮਲੇ ‘ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਬੰਦੂਕਧਾਰੀ ਦੇ ਜ਼ਖਮੀ ਹੋਣ ‘ਤੇ ਅਫਸੋਸ ਪ੍ਰਗਟ ਕੀਤਾ, ਪਰ ਇਹ ਕਹਿਣਾ ਜ਼ਰੂਰੀ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ‘ਤੇ ਸਵਾਲ ਖੜ੍ਹੇ ਕੀਤੇ ਗਏ ਸਨ। ਇਹ ਪੋਸਟ ਗੋਲਡੀ ਬਰਾੜ ਨੇ ਕੀਤੀ ਹੈ ਜਾਂ ਕਿਸੇ ਹੋਰ ਨੇ, ਪੰਜਾਬ ਪੁਲਿਸ ਦਾ ਸਾਈਬਰ ਸੈੱਲ ਇਸ ਦੀ ਜਾਂਚ ਕਰ ਰਿਹਾ ਹੈ।

Leave a Reply

Your email address will not be published.

Back to top button