
ਜੰਮੂ-ਕਸ਼ਮੀਰ ਦੇ ਪੁਣਛ ‘ਚ ਅੱਤਵਾਦੀ ਹਮਲੇ ‘ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ।