Punjab

ਪੰਜਾਬ ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 14 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰ

8 people die after consuming poisonous liquor in Punjab

ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ। ਜਿਸ ਕਰਕੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ 14 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਹ ਮਾਮਲਾ ਮਜੀਠਾ ਹਲਕੇ ਦੇ ਪਿੰਡ ਭੰਗਾਲੀ ਦਾ ਹੈ, ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋ ਗਈ ਹੈ।

ਜਦਕਿ 6 ਹੋਰ ਲੋਕ ਗੰਭੀਰ ਹਾਲਤ ਵਿੱਚ ਹਨ। ਇਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 4 ਦੀ ਹਾਲਤ ਇਨੀ ਗੰਭੀਰ ਹੈ ਕਿ ਉਹ ਗੱਲ ਕਰਨ ਜੋਗੇ ਵੀ ਨਹੀਂ ਰਹੇ। ਪ੍ਰਸ਼ਾਸਨ ਨੂੰ ਅਨੁਮਾਨ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਮ੍ਰਿਤਕਾਂ ਵਿੱਚ ਭੰਗਾਲੀ ਕਲਾਂ, ਮਰਾਡੀ ਕਲਾਂ ਅਤੇ ਜਯੰਤੀਪੁਰ ਪਿੰਡਾਂ ਦੇ ਵਸਨੀਕ ਸ਼ਾਮਿਲ ਹਨ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ‘ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਆਈ ਤੇ ਕਿਵੇਂ ਆਈ। ਇਹ ਪਿਛਲੇ 3 ਸਾਲਾਂ ‘ਚ ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਚੌਥਾ ਮਾਮਲਾ ਹੈ।

ਇਨ੍ਹਾਂ ਵਿੱਚੋਂ ਕੁਝ ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲਣ ਦੇ ਯੋਗ ਵੀ ਨਹੀਂ ਹਨ। ਪ੍ਰਸ਼ਾਸਨ ਨੂੰ ਸ਼ੱਕ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। 

ਕਾਤਲਾਂ ਨੂੰ ਹੋਵੇਗੀ ਸਜ਼ਾ: CM ਮਾਨ

ਸੀਐਮ ਭਗਵੰਤ ਮਾਨ ਨੇ ਇਸ ਘਟਨਾ ਤੋਂ ਬਆਦ ਐਕਸ ਉੱਤੇ ਪੋਸਟ ਕਰਦਿਆ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ।

Back to top button