ਮਈ ਦੇ ਮਹੀਨੇ ਵਿੱਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਪਰ ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 23 ਤੋਂ 27 ਮਈ ਦੇ ਦੌਰਾਨ ਮੌਸਮ ਦਾ ਮਿਜ਼ਾਜ਼ ਬਦਲੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਕੱਲ੍ਹ ਤੋਂ ਪੱਛਮੀ ਗੜਬੜੀ ਕਾਰਨ ਮੌਸਮ ਦਾ ਰੂਪ ਬਦਲ ਜਾਵੇਗਾ ਅਤੇ ਆਉਣ ਵਾਲੀ 24 ਮਈ, 25 ਮਈ ਅਤੇ 26 ਮਈ ਨੂੰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਅਨੁਸਾਰ 24 ਅਤੇ 25 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਦੂਜੇ ਪਾਸੇ 27 ਅਤੇ 28 ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਬਾਰਿਸ਼ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।