Punjab

ਪੰਜਾਬ ‘ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ

Transfers of IAS and PCS officers in Punjab

Transfers of IAS and PCS officers in Punjab

ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਅੱਜ ਇੱਕ IAS ਅਤੇ ਦੋ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

 

ਉਨ੍ਹਾਂ ਵਿੱਚ ਅਕਸ਼ਿਤਾ ਗੁਪਤਾ, ਕਮਿਸ਼ਨਰ ਨਗਰ ਨਿਗਮ ਫਗਵਾੜਾ ਨੂੰ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਅਹੁਦਾ ਪਹਿਲਾਂ ਵਿਮਲ ਕੁਮਾਰ ਸੇਤੀਆ IAS ਕੋਲ ਸੀ।

ਕਪੂਰਥਲਾ ਦੀ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਨੂੰ ਫਗਵਾੜਾ ਨਗਰ ਨਿਗਮ ਕਮਿਸ਼ਨਰ ਦੇ ਅਹੁਦੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜੋ ਪਹਿਲਾਂ ਅਕਸ਼ਿਤਾ ਗੁਪਤਾ ਕੋਲ ਸੀ। ਇਸ ਤੋਂ ਇਲਾਵਾ, PCS ਅਧਿਕਾਰੀ ਦੀਪਾਂਕਰ ਗਰਗ ਨੂੰ ਮੈਨੇਜਿੰਗ ਡਾਇਰੈਕਟਰ ਪੰਜਾਬ ਐਗਰੋ ਇੰਡਸਟਰੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Back to top button