[the_ad id="98460"] [the_ad id="98341"]
IndiaPunjab

ਪੰਜਾਬ ‘ਚ NRI ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ CM ਨੇ ਕੱਢਿਆ ਨਵਾਂ ਹੱਲ !

ਪੰਜਾਬ ਸਰਕਾਰ ਲਗਾਤਾਰ NRI ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਹਰ ਮਦਦ ਦੇਣ ਦਾ ਵਾਅਦਾ ਕਰ ਰਹੀ ਹੈ। ਇਸ ਤਹਿਤ ਪਹਿਲਾਂ NRI ਮਿਲਣੀਆਂ ਵੀ ਕਰਵਾਈਆਂ ਗਈਆਂ ਸਨ ਜੋ ਕਿ ਹੁਣ ਮੁੜ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇੱਕ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ  ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ NRIs ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇੱਕ ਨਵੀਂ ਵੈੱਬਸਾਈਟ http://nri.punjab.gov.in ਲਾਂਚ ਕੀਤੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਮੀਟਿੰਗ ‘ਚ ਫੈਸਲਾ ਕੀਤਾ ਕਿ 3 ਫਰਵਰੀ ਤੋਂ ਪੰਜਾਬ ‘ਚ NRI ਮਿਲਣੀ ਸ਼ੁਰੂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਿਭਾਗ ਨੂੰ ਕਿਹਾ ਕਿ NRIs ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ ਨਾਲ ਉਹਨਾਂ ਨੂੰ ਪੰਜਾਬ ਦੇ ਉਹ ਖੇਤਰ ਵੀ ਵਿਖਾਏ ਜਾਣ ਜੋ ਉਹਨਾਂ ਕਦੇ ਨਹੀਂ ਵੇਖੇ।

Back to top button