
ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹੁਕਮ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।