
ਜਦੋਂ BSF ਨੇ ਉਨ੍ਹਾਂ ਨੂੰ ਰੋਕ ਕੇ ਉਸਦੀ ਚੈਕਿੰਗ ਕੀਤੀ ਤਾਂ ਉਸਦੀ ਕਾਰ ਦੇ ਸੱਜੇ ਪਹੀਏ ਵਿੱਚ ਛੁਪੀ ਹੋਈ ਹੈਰੋਇਨ ਦੇ ਦੋ ਪੈਕੇਟ ਬਰਾਮਦ ਹੋਏ, ਜਿਸ ਦਾ ਪੈਕਿੰਗ ਸਮੇਤ ਕੁੱਲ ਵਜ਼ਨ 1.710 ਕਿਲੋ ਦੱਸਿਆ ਜਾਂਦਾ ਹੈ। ਉਨ੍ਹਾਂ ਕੋਲੋਂ .32 ਬੋਰ ਦਾ ਇੱਕ ਨਿੱਜੀ ਰਿਵਾਲਵਰ ਵੀ ਮਿਲਿਆ ਹੈ। ਦੋਵਾਂ ਪੁਲੀਸ ਮੁਲਾਜ਼ਮਾਂ ਦੀ ਪਛਾਣ ਸਬ ਇੰਸਪੈਕਟਰ ਨਿਸ਼ਾਨ ਸਿੰਘ ਅਤੇ ਹੈੱਡ ਕਾਂਸਟੇਬਲ ਹਰਵਿੰਦਰ ਸਿੰਘ ਵਜੋਂ ਹੋਈ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਪਿੰਡ ਵਾਸੀ ਵੀ ਇਕੱਠੇ ਹੋ ਗਏ ਅਤੇ ਐਸਪੀ ਡਿਟੈਕਟਿਵ ਰਣਧੀਰ ਕੁਮਾਰ ਅਤੇ ਥਾਣਾ ਇੰਚਾਰਜ ਅਭਿਨਵ ਚੌਹਾਨ ਮੌਕੇ ‘ਤੇ ਪੁੱਜੇ, ਜਿਨ੍ਹਾਂ ਵੱਲੋਂ ਪੁਲੀਸ ਮੁਲਾਜ਼ਮਾਂ ਤੋਂ ਪੁੱਛਗਿੱਛ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।