India

ਪੰਜਾਬ ਦੀਆਂ 2 ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ ‘ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ, ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਬਠਿੰਡਾ ਦੀ ਰਹਿਣ ਵਾਲੀ ਅਰਸ਼ਦੀਪ ਕੌਰ ਸਿੱਧੂ ਦੇ ਪਿਤਾ ਹਰਵਿੰਦਰ ਸਿੰਘ ਸਿੱਧੂ ਮਿਲਟਰੀ ਇੰਜਨੀਅਰਿੰਗ ਸਰਵਿਸ ਹਨ

ਜਦੋਂਕਿ ਪੱਲਵੀ ਰਾਜਪੂਤ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਰਵਿੰਦਰ ਸਿੰਘ ਖੇਤੀ ਕਰਦੇ ਹਨ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਪੰਜਾਬ ਦੀਆਂ ਬੇਟੀਆਂ ਨੂੰ ‘ਵਿਮੈਨ ਆਫ਼ ਸਬਸਟੈਂਸ’ ਵਿੱਚ ਬਦਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੰਸਥਾ ਪੰਜਾਬ ਦਾ ਮਾਣ ਹੈ, ਜੋ ਪੰਜਾਬ ਦੀਆਂ ਬੇਟੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਿੱਚ ਮਦਦ ਕਰ ਰਹੀ ਹੈ।

Leave a Reply

Your email address will not be published.

Back to top button