

ਪੰਜਾਬ ਦੀਆਂ ਚਾਰ ਧੀਆਂ ਫੌਜ ਵਿੱਚ ਅਫਸਰ ਬਣਨਗੀਆਂ। ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ ਲਈ ਚੁਣਿਆ ਗਿਆ ਹੈ। ਇਹ ਸਾਰੀਆਂ ਮੋਹਾਲੀ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਪੜ੍ਹ ਰਹੀਆਂ ਹਨ। ਸਾਰੇ ਪੰਜਾਬ ਦੇ ਛੋਟੇ ਸ਼ਹਿਰਾਂ ਨਾਲ ਸਬੰਧਤ ਹਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੁਣੇ ਗਏ ਕੈਡਿਟਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਵੱਡੀ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।
ਜਾਣਕਾਰੀ ਮੁਤਾਬਕ ਨੈਨਸੀ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਉਹ ਪੰਜਾਬ ਦੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸਰਵਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋਣ ਜਾ ਰਹੀ ਹੈ, ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਦਿਨੇਸ਼ ਚੰਦਰ ਦੀ ਧੀ ਹੈ।
