Punjab

ਪੰਜਾਬ ਦੀ ਗਵਰਨਰ ਬਣੇਗੀ ਸਾਬਕਾ IPS ਅਧਿਕਾਰੀ ਕਿਰਨ ਬੇਦੀ !

Former IPS officer Kiran Bedi will become the governor of Punjab

ਕਿਰਨ ਬੇਦੀ ਦੇ ਪੰਜਾਬ ਦਾ ਗਵਰਨਰ ਬਣਨ ਦੀ ਚਰਚਾ ਪੰਜਾਬ ਵਿੱਚ ਭਾਜਪਾ ਦੇ ਬੁਲਾਰੇ ਡਾ.ਕਮਲ ਸੋਈ ਦੇ ਸੋਸ਼ਲ ਮੀਡੀਆ ਦੇ ਐਕਸ ‘ਤੇ ਟਵੀਟ ਕਰਨ ਤੋਂ ਬਾਅਦ ਸ਼ੁਰੂ ਹੋਈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਦਿਆਂ ਦਾਅਵਾ ਕੀਤਾ ਸੀ ਕਿ ਪਹਿਲੀ ਮਹਿਲਾ ਆਈਪੀਐਸ ਕਿਰਨ ਬੇਦੀ ਸੂਬੇ ਦੀ ਅਗਲੀ ਰਾਜਪਾਲ ਹੋਵੇਗੀ। ਹਾਲਾਂਕਿ ਜਦੋਂ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਤਾਂ ਉਨ੍ਹਾਂ ਨੇ ਟਵੀਟ ਡਿਲੀਟ ਕਰ ਦਿੱਤਾ।

ਲੁਧਿਆਣਾ ਦੇ ਰਹਿਣ ਵਾਲੇ ਡਾ ਕਮਲ ਸੋਈ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਹਨ। ਉਹ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧੀਨ ਰਾਸ਼ਟਰੀ ਸੜਕ ਸੁਰੱਖਿਆ ਕੌਂਸਲ ਦਾ ਮੈਂਬਰ ਵੀ ਹਨ।

ਦੱਸ ਦੇਈਏ ਕਿ ਕਿਰਨ ਬੇਦੀ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਨਾਲ ਅੰਨਾ ਹਜ਼ਾਰੇ ਦੇ ਅੰਦੋਲਨ ਨਾਲ ਜੁੜੀ ਹੋਈ ਸੀ। ਜਦੋਂ ਅਰਵਿੰਦ ਕੇਜਰੀਵਾਲ ਨੇ ਅੰਦੋਲਨ ਤੋਂ ਬਾਅਦ ਆਮ ਆਦਮੀ ਪਾਰਟੀ ਬਣਾਈ ਤਾਂ ਕਿਰਨ ਉਨ੍ਹਾਂ ਦੇ ਨਾਲ ਨਹੀਂ ਗਈ।

ਬੇਦੀ ਦਾ ਨਾਂ ਅਜਿਹੇ ਸਮੇਂ ‘ਚ ਚਰਚਾ ‘ਚ ਆਇਆ ਹੈ, ਜਦੋਂ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਸਾਬਕਾ ਗਵਰਨਰ ਬੀ.ਐੱਲ. ਪੁਰੋਹਿਤ ਵਿਚਾਲੇ ਕਾਫੀ ਵਿਵਾਦ ਚੱਲ ਰਿਹਾ ਸੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਪੁਰੋਹਿਤ ਵਿਚਕਾਰ ਚਿੱਠੀਆਂ ਅਤੇ ਬਿਆਨਾਂ ਦਾ ਸਿਲਸਿਲਾ ਕਾਫੀ ਮੀਡੀਆ ‘ਚ ਚਰਚਾ ਦਾ ਵਿਸ਼ਾ ਰਿਹਾ ਹੈ। ਕਿਰਨ ਬੇਦੀ ਇਸ ਤੋਂ ਪਹਿਲਾਂ ਪੁਡੂਚੇਰੀ ਦੀ ਰਾਜਪਾਲ ਰਹਿ ਚੁੱਕੀ ਹੈ।

Back to top button