PunjabWorld

ਪੰਜਾਬ ਦੀ ਧੀ ਨੇ ਅਮਰੀਕੀ ਫੌਜ ‘ਚ ਭਰਤੀ ਹੋ ਕੇ ਪੰਜਾਬ ਦਾ ਨਾਂ ਕੀਤਾ ਰੌਸ਼ਨ

ਨਡਾਲਾ ਦੇ ਪਿੰਡ ਮਿਰਜ਼ਾਪੁਰ ਦੀ ਹੋਣਹਾਰ ਬੇਟੀ ਕੋਮਲ ਪੰਨੂ (Komal Pannu) ਨੇ ਅਮਰੀਕਾ (America) ‘ਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਮਰੀਕੀ ਫੌਜ ‘ਚ ਭਰਤੀ ਹੋ ਕੇ ਆਪਣੇ ਮਾਤਾ-ਪਿਤਾ, ਇਲਾਕੇ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਕੋਮਲ ਪੰਨੂ ਦੇ ਪਿਤਾ ਬਿਕਰਮਜੀਤ ਸਿੰਘ ਪੰਨੂ ਨੇ ਦੱਸਿਆ ਕਿ ਉਹ 10 ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਅਮਰੀਕਾ ਗਿਆ ਸੀ।

 

ਉਨ੍ਹਾਂ ਦੀ ਧੀ ਕੋਮਲ ਨੇ 8ਵੀਂ ਜਮਾਤ ਤੱਕ ਪੜ੍ਹਾਈ ਕੀਤੀ ਅਤੇ 2019 ਵਿੱਚ ਆਪਣੇ ਪਰਿਵਾਰ ਨਾਲ ਅਮਰੀਕਾ ਆਈ, ਜਿੱਥੇ ਉਨ੍ਹਾਂ ਨੇ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਅਤੇ ਅਮਰੀਕਾ ਦੇ ਸੈਕਰਾਮੈਂਟੋ ਵਿੱਚ E-2 ਰੈਂਕ ‘ਤੇ ਅਮਰੀਕੀ ਫੌਜ ਵਿੱਚ ਭਰਤੀ ਹੋ ਗਈ।

Back to top button