IndiaPunjab

ਪੰਜਾਬ ਦੇ ਅਗਲੇ ਦੋ ਦਿਨ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦੀ ਚੇਤਾਵਨੀ

Warning of rain, storm and hail for the next two days in Punjab

ਪੰਜਾਬ ਵਿੱਚ ਕੱਲ੍ਹ ਤੋਂ ਮੁੜ ਮੌਸਮ ਵਿਗੜ ਰਿਹਾ ਹੈ। ਸੂਬੇ ਅੰਦਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਨਾਲ ਅਗਲੇ ਦੋ ਦਿਨ ਬਾਰਸ਼ ਨੇ ਹਨ੍ਹੇਰੀ ਦੇ ਆਸਾਰ ਹਨ। ਮੌਸਮ ਵਿਭਾਗ ਨੇ 1 ਤੇ 2 ਮਾਰਚ ਨੂੰ ਪੰਜਾਬ ਭਰ ਵਿੱਚ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦਿਆਂ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਜੂਦਾ ਕਾਂਗਰਸੀ ਕੌਂਸਲਰ ਸਮੇਤ ਜੂਆ ਖੇਡਦੇ 14 ਵਿਅਕਤੀ ਗ੍ਰਿਫਤਾਰ

ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਮੀਂਹ, ਤੇਜ਼ ਹਵਾਵਾਂ ਤੇ ਗੜੇ ਪੈਣ ਦੀ ਸੰਭਾਵਨਾ ਹੈ। ਜਦੋਂਕਿ ਪੂਰੇ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਬਠਿੰਡਾ ਤੇ ਮਾਨਸਾ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ।

ਮੌਸਮ ਵਿਭਾਗ ਨੇ ਇਸ ਦੌਰਾਨ ਦਰੱਖਤਾਂ ਦੀਆਂ ਟਾਹਣੀਆਂ ਡਿੱਗਣ, ਹਵਾ ਵਿੱਚ ਮਲਬਾ ਉੱਡਣ, ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚਣ ਆਦਿ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਜੇਕਰ ਗੜੇਮਾਰੀ ਹੁੰਦੀ ਹੈ ਤਾਂ ਪਸ਼ੂਆਂ, ਕਾਰਾਂ ਦੇ ਸ਼ੀਸ਼ੇ ਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਸੜਕਾਂ ‘ਤੇ ਤਿਲਕਣ ਵੀ ਹੋ ਸਕਦੀ ਹੈ। ਇਸ ਦੌਰਾਨ ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੌਸਮ ਵਿਭਾਗ ਨੇ ਕੁਝ ਸੁਝਾਅ ਵੀ ਦਿੱਤੇ ਹਨ, ਤਾਂ ਜੋ ਗੜੇਮਾਰੀ ਜਾਂ ਗਰਜ ਕਾਰਨ ਬਿਜਲੀ ਡਿੱਗਣ ਤੋਂ ਬਚਿਆ ਜਾ ਸਕੇ। ਮੌਸਮ ਵਿਭਾਗ ਅਨੁਸਾਰ ਮੌਸਮ ਵਿਭਾਗ ਨੇ ਗੜੇਮਾਰੀ ਦੌਰਾਨ ਆਪਣੇ ਸਿਰ ਦੀ ਰੱਖਿਆ ਕਰਨ, ਸੁਰੱਖਿਅਤ ਥਾਂ ‘ਤੇ ਰਹਿਣ, ਪਸ਼ੂਆਂ ਨੂੰ ਸੁਰੱਖਿਅਤ ਤੇ ਢੱਕਣ ਵਾਲੀ ਥਾਂ ‘ਤੇ ਬੰਨ੍ਹਣ ਤੇ ਬਿਜਲੀ ਦੇ ਉਪਕਰਨਾਂ ਨੂੰ ਵੀ ਬਿਨਾਂ ਪਲੱਗ ਰੱਖਣ ਦੇ ਸੁਝਾਅ ਦਿੱਤੇ ਹਨ।

 

Back to top button