
ਪੰਜਾਬ ‘ਚ ਗਣਤੰਤਰ ਦਿਵਸ ਮੌਕੇ ਜਿੱਥੇ ਮੰਤਰੀਆਂ, ਅਧਿਕਾਰੀਆਂ ਤੇ ਆਗੂਆਂ ਵੱਲੋਂ ਲੋਕਾਂ ਨੂੰ ਵਧਾਈ ਦਿੱਤੀ ਗਈ। ਉੱਥੇ ਹੀ ਕਈ ਜ਼ਿਲ੍ਹਿਆਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਭਲਕੇ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲੁਧਿਆਣਾ, ਜਲੰਧਰ, ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਮੁਹਾਲੀ ਤੇ ਗੁਰਦਾਸਪੁਰ ਦੇ ਉਨ੍ਹਾਂ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਐਲਾਨੀ ਗਈ ਹੈ। ਸਿਰਫ਼ ਡਿਊਟੀ ਅਧਿਆਪਕ ਤੇ ਮੁਹਾਲੀ ਗਣਤੰਤਰ ਦਿਵਸ ਸਮਾਗਮ ‘ਚ ਭਾਗ ਲੈਣ ਵਾਲੇ ਹੀ ਭਲਕੇ ਛੁੱਟੀ ‘ਤੇ ਹੋਣਗੇ।
ਦਰਅਸਲ ਜਿਨ੍ਹਾੰ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਦੇ ਸਮਾਗਮ ‘ਚ ਹਿੱਸਾ ਲਿਆ ਜਾਂਦਾ ਹੈ, ਉਨ੍ਹਾਂ ਨੂੰ 26 ਜਨਵਰੀ ਤੋਂ ਅਗਲੇ ਦਿਨ ਯਾਨੀ 27 ਜਨਵਰੀ ਨੂੰ ਛੁੱਟੀ ਕੀਤੀ ਜਾਂਦੀ ਹੈ।
ਜਲੰਧਰ ‘ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਤਿਰੰਗਾ ਲਹਿਰਾਇਆ ਤੇ ਗਣਤੰਤਰ ਦਿਵਸ ਸਬੰਧੀ ਪ੍ਰੋਗਰਾਮ ‘ਚ ਸ਼ਮੂਲੀਅਤ ਕਰਨ ਵਾਲੇ 27 ਜਨਵਰੀ ਛੁੱਟੀ ਦਾ ਐਲਾਨ ਕੀਤਾ।