Holidays in these schools of Punjab from August 27 to 30
ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਡੀਸੀ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿਚ 27 ਤੋਂ 29 ਅਗਸਤ ਤੱਕ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀਟੀਬੀ ਸਕੂਲ ਬਾਬਾ ਬਕਾਲਾ, ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਸ਼ਾਮਲ ਹਨ।
ਇਸ ਤੋਂ ਇਲਾਵਾ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਸ਼ਾਮਲ ਹਨ। ਇਹ ਹੁਕਮ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।











