
ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਹੋ ਚੁੱਕੀ ਹੈ ਪਰ ਹਾਲੇ ਵੀ ਕਿਤੇ ਨਾ ਕਿਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਹਾਲੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਹਾਲਾਂਕਿ ਮਾਹੌਲ ਤਾਂ ਥੋੜਾ ਆਮ ਹੋ ਗਿਆ ਹੈ ਪਰ ਫਿਰ ਵੀ ਸਰਹੱਦੀ ਇਲਾਕਿਆਂ ਵਿੱਚ ਅੰਦਰ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਹੀ ਪੰਜਾਬ ਵਿੱਚ ਜਿੱਥੇ ਵਿਦਿਅਕ ਅਦਾਰੇ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ, ਪਰ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਲੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।