ਪੰਜਾਬ ਦੇ ਡਿਗਰੀ ਕਾਲਜ, ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਵੀਡੀਓ
This school in Punjab received a bomb threat, video

ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ਜਾਰੀ ਹੈ। ਜਿਵੇਂ-ਜਿਵੇਂ 26 ਜਨਵਰੀ (ਗਣਤੰਤਰ ਦਿਵਸ) ਨੇੜੇ ਆ ਰਿਹਾ ਹੈ, ਇੱਕ ਹੋਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਵਾਰ, ਪੰਜਾਬ ਦੇ ਸਰਹੱਦੀ ਖੇਤਰ ਪਠਾਨਕੋਟ ਦੇ ਇੱਕ ਨਿੱਜੀ ਸਕੂਲ ਨੂੰ ਬਸੰਤ ਪੰਚਮੀ ‘ਤੇ ਧਮਕੀ ਮਿਲੀ ਹੈ।
26 ਜਨਵਰੀ ਤੋਂ ਪਹਿਲਾਂ, ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜਮਾਲ ਸਿੰਘ ਵਿੱਚ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਦਹਿਸ਼ਤ ਫੈਲਾ ਦਿੱਤੀ ਹੈ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਸਕੂਲ ਪਹੁੰਚੀਆਂ ਅਤੇ ਡੌਗ ਸਕੁਆਡ ਦੀ ਮਦਦ ਨਾਲ, ਸਕੂਲ ਦੇ ਹਰ ਕੋਨੇ-ਕੋਨੇ ਦੀ ਤਲਾਸ਼ੀ ਲਈ। ਹਾਲਾਂਕਿ, ਸੁਰੱਖਿਆ ਏਜੰਸੀਆਂ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਦੱਸ ਦੇਈਏ ਕਿ ਗੁਰਦਾਸਪੁਰ ਅਤੇ ਅੰਮ੍ਰਿਤਸਰ ਖੇਤਰਾਂ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨੇ ਸੁਰਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ।
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ਵਿੱਚ ਪਿੰਡ ਬਹਾਦਰਪੁਰ ਦੇ ਨੇੜੇ ਸਥਿਤ ਡਿਗਰੀ ਕਾਲਜ ਫਾਰ ਵੂਮੈਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਕਾਲਜ ਦੇ ਅਧਿਕਾਰਤ ਈਮੇਲ ‘ਤੇ ਮਿਲੀ ਹੈ। ਧਮਕੀ ‘ਚ ਕਿਹਾ ਗਿਆ ਹੈ ਕਿ ਜੇਕਰ 26 ਜਨਵਰੀ ਨੂੰ ਤਿਰੰਗਾ ਝੰਡਾ ਲਹਿਰਾਇਆ ਗਿਆ ਤਾਂ ਸਕੂਲ ਨੂੰ ਉਡਾ ਦਿੱਤਾ ਜਾਵੇਗਾ।
ਧਮਕੀ ਮਿਲਣ ‘ਤੇ ਕਾਲਜ ਪ੍ਰਬੰਧਨ ਨੇ ਤੁਰੰਤ ਵਿਦਿਆਰਥਣਾਂ ਨੂੰ ਘਰ ਭੇਜ ਦਿੱਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਾਲਜ ਨੂੰ ਪੁਲਿਸ ਕੈਂਪ ਵਿੱਚ ਬਦਲ ਦਿੱਤਾ। ਡੌਗ ਸਕੁਐਡ ਅਤੇ ਸਰਚ ਟੀਮਾਂ ਕਾਲਜ ਦੇ ਹਰ ਕੋਨੇ ਦੀ ਤਲਾਸ਼ੀ ਲੈ ਰਹੀਆਂ ਹਨ









