
ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਵਿਖੇ ਦਿੱਤੀ।
ਕਿਸਾਨ ਪੰਜਾਬ ‘ਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਕਿਸਾਨ 8 ਜਨਵਰੀ ਨੂੰ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਮਿਲਣਗੇ। ਇਸ ਤੋਂ ਇਲਾਵਾ ਇਸ ਅੰਦੋਲਨ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਦੇ ਪਿੰਡਾਂ ਵਿੱਚ ਇੱਕ ਲੱਖ ਪੋਸਟਰ ਵੀ ਵੰਡੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਵਿੱਚ 5 ਕਿਸਾਨ ਯੂਨੀਅਨਾਂ ਸ਼ਾਮਲ ਹੋਣ ਜਾ ਰਹੀਆਂ ਹਨ, ਇਸ ਮੋਰਚੇ ਵਿੱਚ ਸੰਯੁਕਤ ਕਿਸਾਨ ਮੋਰਚਾ ਵੀ ਸ਼ਾਮਲ ਹੋਵੇਗਾ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਦੀ ਤਰਫੋਂ ਬਲਵੀਰ ਸਿੰਘ ਰਾਜੇਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੀ ਤਰਫੋਂ ਪ੍ਰੇਮ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੀ ਤਰਫੋਂ ਕਮਲਪ੍ਰੀਤ ਪੰਨੂ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਤਰਫੋਂ ਭੋਗ ਸਿੰਘ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਤਰਫੋਂ ਹਰਜਿੰਦਰ ਸਿੰਘ ਟਾਂਡਾ ਸਣੇ ਹੋਰ ਵੀ ਕਈ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ।