
ਪੰਜਾਬ ਦੇ ਦਫਤਰਾਂ ਦਾ ਸਮਾਂ ਬਦਲਿਆ, ਹੁਣ 9 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ
ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨਾਲ ਸਬੰਧਤ ਪੰਜਾਬ ਤੇ ਚੰਡੀਗੜ੍ਹ ਵਿੱਚ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਇਹ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।