
ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ 15 ਫਰਵਰੀ ਨੂੰ ਪੈਟਰੋਲ ਪੰਪਾਂ ‘ਤੇ ਤੇਲ ਕੰਪਨੀਆਂ ਤੋਂ ਪੈਟਰੋਲ ਅਤੇ ਡੀਜ਼ਲ ਨਾ ਖਰੀਦਣ ਅਤੇ 22 ਫਰਵਰੀ ਨੂੰ ਤੇਲ ਨਾ ਵੇਚਣ ਦਾ ਐਲਾਨ ਕੀਤਾ ਹੈ, ਜਿਸ ਕਾਰਨ 22 ਫਰਵਰੀ ਨੂੰ ਪੰਜਾਬ ਦੇ ਪੈਟਰੋਲ ਪੰਪ ਬੰਦ ਰਹਿ ਸਕਦੇ ਹਨ। ਦੱਸ ਦਈਏ ਕਿ ਪੰਜਾਬ ਦੇ ਪੈਟਰੋਲ ਪੰਪਾਂ ‘ਤੇ 15 ਫਰਵਰੀ ਤੋਂ 22 ਫਰਵਰੀ ਤੱਕ ਇੱਕ ਹਫਤੇ ਤੱਕ ਆਮ ਜਨਤਾ ਨੂੰ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।