ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਮੇਤ ਸਾਰੇ ਸਕੂਲਾਂ ਦਾ ਸਵੇਰੇ ਲੱਗਣ ਦਾ ਅਤੇ ਦੁਪਹਿਰ ਨੂੰ ਛੁੱਟੀ ਦਾ ਸਮਾਂ ਬਦਲ ਦਿੱਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਉਤੇ ਟਵਿੱਟ ਕੀਤਾ ਹੈ, ਜਿਸ ਉਨ੍ਹਾਂ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।