
ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ। ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋ ਰਿਹਾ ਹੈ, ਜਦੋਂ ਕਿ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾਣਗੇ।ਦੱਸਣਯੋਗ ਹੈ ਕਿ 10 ਮਹੀਨਿਆਂ ਵਿਚ ਦੂਜਾ ਕੈਬਨਿਟ ਮੰਤਰੀ ਆਊਟ ਹੋਇਆ ਹੈ। ਅੱਜ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ।
ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਡਾ. ਬਲਬੀਰ ਸਿੰਘ ਨੂੰ ਨਵਾਂ ਵਜ਼ੀਰ ਬਣਾਇਆ ਗਿਆ ਹੈ। ਹਲਫ਼ ਲੈਣ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਮਹਿਕਮੇ ਦੀ ਕਮਾਨ ਸੰਭਾਈ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਸਣੇ 6 ਮੰਤਰੀਆਂ ਦੇ ਵਿਭਾਗਾਂ ਵਿੱਚ ਮਹੱਤਵਪੂਰਨ ਅਦਲਾ ਬਦਲੀ ਕੀਤੀ ਗਈ ਹੈ।
ਕਿਹੜੇ ਮੰਤਰੀਆਂ ਦੇ ਵਿਭਾਗਾਂ ਵਿੱਚ ਨਹੀਂ ਹੋਇਆ ਕੋਈ ਬਦਲਾਅ
ਜਿਨ੍ਹਾਂ ਮੰਤਰੀਆਂ ਦੇ ਵਿਭਾਗਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ, ਉਨ੍ਹਾਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਡਾ: ਇੰਦਰਬੀਰ ਸਿੰਘ ਨਿੱਜਰ, ਬ੍ਰਹਮ ਸ਼ੰਕਰ ਜਿੰਪਾ, ਡਾ: ਬਲਜੀਤ ਕੌਰ, ਸ:ਹਰਭਜਨ ਸਿੰਘ ਈ.ਟੀ.ਉ., ਲਾਲਜੀਤ ਸਿੰਘ ਭੁੱਲਰ ਅਤੇ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ।
ਮੁੱਖ ਮੰਤਰੀ ਨੂੰ ਮਿਲਿਆ ਨਵਾਂ ਮਹਿਕਮਾ
ਮੁੱਖ ਮੰਤਰੀ ਭਗਵੰਤ ਮਾਨ ਕੋਲ ਹੁਣ ਜੇਲ੍ਹ ਵਿਭਾਗ ਵੀ ਹੋਵੇਗਾ ਜੋ ਪਹਿਲਾਂ ਹਰਜੋਤ ਸਿੰਘ ਬੈਂਸ ਕੋਲ ਸੀ। ਹਰਜੋਤ ਸਿੰਘ ਬੈਂਸ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਕੇ ਇਹ ਮੀਤ ਹੇਅਰ ਨੂੰ ਦਿਤਾ ਗਿਆ ਹੈ। ਹਰਜੋਤ ਸਿੰਘ ਬੈਂਸ ਹੁਣ ਸਕੂਲੀ ਸਿੱਖ਼ਿਆ, ਹਾਇਰ ਐਜੂਕੇਸ਼ਨ ਅਤੇ ਤਕਨੀਕੀ ਸਿੱਖਿਆ ਤੇ ਇੰਡਸਟਰੀਅਲ ਟਰੇਨਿੰਗ ਦੇ ਮੰਤਰੀ ਹੋਣਗੇ। ਇਸ ਤੋਂ ਇਲਾਵਾ ਚੇਤਨ ਸਿੰਘ ਜੌੜਾਮਾਜਰਾ ਤੋਂ ਸਿਹਤ ਮਹਿਕਮਾ ਵਾਪਸ ਲੈ ਕੇ ਨਵੇਂ ਬਣੇ ਮੰਤਰੀ ਡਾ: ਬਲਬੀਰ ਸਿੰਘ ਨੂੰ ਦਿੱਤਾ ਗਿਆ ਹੈ।
ਫੌਜਾ ਸਿੰਘ ਸਰਾਰੀ ਨੇ ਦਿੱਤਾ ਸੀ ਅਸਤੀਫਾ
ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਡਾ ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਰਾਜਭਵਨ ਵਿੱਚ ਡਾ ਬਲਬੀਰ ਸਿੰਘ ਨੂੰ ਗਵਰਨਰ ਬਨਵਾਰੀ ਲਾਲ ਨੇ ਹਲਫ਼ ਦਵਾਇਆ। ਦੱਸ ਦਈਏ ਕਿ ਬਲਬੀਰ ਸਿੰਘ ਪਟਿਆਲਾ ਦਿਹਾਤੀ ਸੀਟ ਤੋਂ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ। ਅੱਜ ਫੌਜਾ ਸਿੰਘ ਸਰਾਰੀ ਵੱਲੋਂ ਨਿੱਜੀ ਕਾਰਨਾ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ ਸੀ।
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸਰਾਰੀ ਦੀ ਇੱਕ ਆਡਿਓ ਵਾਇਰਲ ਹੋਈ ਸੀ ਜਿਸ ਵਿੱਚ ਪੈਸਿਆਂ ਦੇ ਲੈਣ-ਦੇਣ ਦੀ ਗੱਲ ਹੋ ਰਹੀ ਸੀ। ਇਸ ਦੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਵਿੱਚ ਲਗਤਾਰ ਪੰਜਾਬ ਸਰਕਾਰ ਉੱਤੇ ਦਬਾਅ ਪਾਇਆ ਜਾ ਰਿਹਾ ਸੀ
ਪੜ੍ਹੋ ਪੂਰੀ ਲਿਸਟ
