
ਜਲੰਧਰ / ਐਸ ਐਸ ਚਾਹਲ
ਆਰਥਿਕ ਮੰਦਹਾਲੀ ਵਿੱਚੋਂ ਗੁਜਰ ਰਹੇ ਬੱਸ ਆਪਰੇਟਰਾਂ ਨੇ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਤੇ ਪੰਜਾਬ ਮੋਟਰ ਯੂਨੀਅਨ ਦੀ ਅਗਵਾਈ ਹੇਠ 21 ਅਕਤੂਬਰ ਨੂੰ ਜਲੰਧਰ ਵਿੱਚ ਇਕੱਠੇ ਹੋ ਕੇ ਵਿਉਂਤਬੰਦੀ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂ ਸੰਦੀਪ ਸ਼ਰਮਾ ਨੇ ਦੱਸਿਆ ਕਿ 21 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚੋਂ ਬੱਸ ਆਪਰੇਟਰ ਵੱਡੀ ਗਿਣਤੀ ਵਿੱਚ ਪੁੱਜਣਗੇ ਅਤੇ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰਾਂ ਹੋਣਗੀਆਂ। ਉਹਨਾਂ ਕਿਹਾ ਕਿ ਡੀਜਲ,ਸਪੇਅਰ ਪਾਰਟਸ, ਟਾਇਰ ਅਤੇ ਹੋਰ ਵਧੀਆ ਕੀਮਤਾਂ ਨੇ ਪਹਿਲਾਂ ਹੀ ਮੰਦਹਾਲੀ ਦੇ ਦੌਰ ਵਿੱਚੋਂ ਗੁਜਰ ਰਹੇ ਬਸ ਆਪਰੇਟਰਾਂ ਖਾਸ ਕਰ ਛੋਟੇ ਬਸ ਅਪਰੇਟਰਾਂ ਦਾ ਲੱਕ ਤੋੜ ਦਿੱਤਾ ਹੈ।
ਘੱਟ ਸਵਾਰੀਆਂ ਹੋਣ ਅਤੇ ਸਰਕਾਰ ਦੇ ਖਜ਼ਾਨੇ ਵਿੱਚ ਐਡਵਾਂਸ ਟੈਕਸ ਪਾਉਣ ਦੇ ਬਾਵਜੂਦ ਆਰਥਿਕ ਮੰਦਹਾਲੀ ਵਿੱਚੋਂ ਗੁਜਰ ਰਹੇ ਬੱਸ ਆਪਰੇਟਰਾਂ ਵੱਲ ਮੁੱਖ ਮੰਤਰੀ,ਖਜ਼ਾਨਾ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਵਲੋਂ ਮੰਗ ਪੱਤਰ ਦੇਣ ਅਤੇ ਆਪਣੀਆਂ ਸਮੱਸਿਆਵਾਂ ਦੱਸਣ ਦੇ ਬਾਵਜੂਦ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਪੰਜਾਬ ਦੇ ਸਮੂਹ ਬੱਸ ਆਪਰੇਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਜਲੰਧਰ ਪੁੱਜਣ ਦਾ ਸੱਦਾ ਦਿੱਤਾ ਹੈ। ਕੈਪਸਨ—ਜਾਣਕਾਰੀ ਦੇਣ ਮੌਕੇ ਸੰਦੀਪ ਸ਼ਰਮਾ, ਸੁਭਕਰਮਨ ਬਰਾੜ, ਇਕਬਾਲ ਸਿੰਘ,ਦਲਵਿੰਦਰ ਸਿੰਘ, ਸੰਤੋਖ ਸਿੰਘ ਆਦਿ।