ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸ ਨੂੰ ਲੈਕੇ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸਖਤੀ ਕੀਤੀ ਜਾ ਰਹੀ ਹੈ ਅਤੇ ਹੁਣ ਅੰਮ੍ਰਿਤਪਾਲ ਸਿੰਘ ਨੂੰ ਇਸ਼ਤਿਹਾਰੀ ਵੀ ਐਲਾਨ ਦਿੱਤਾ ਹੈ। ਤਾਂ ਉਥੇ ਹੀ ਇਸ ਪੂਰੀ ਕਾਰਵਾਈ ਨੂੰ ਲੈਕੇ ਆਪ ਦੀ ਸਰਕਾਰ ਵਿਚ ਹੀ ਬਾਗ਼ੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ।
ਦੂਜੇ ਪਾਸੇ ਪੁਲਿਸ ਵੱਲੋਂ ਕਈ ਸਿੱਖ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਸਰਕਾਰ ਦੀ ਇਸ ਕਾਰਵਾਈ ‘ਤੇ ਭਗਵੰਤ ਸਿੰਘ ਮਾਨ ਨੂੰ ਕੋਸ ਰਹੇ ਹਨ। ਪਰ ਜਿੱਥੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਕਾਰਨ ਆਮ ਲੋਕਾਂ ਵਿੱਚ ਗੁੱਸਾ ਹੈ, ਉੱਥੇ ਹੀ ਹੁਣ ‘ਆਪ’ ਆਗੂ ਵੀ ‘ਆਪ’ ਸਰਕਾਰ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ।
ਆਮ ਆਦਮੀ ਪਾਰਟੀ ਵਿਚ ਵੀ ਬਾਗੀ ਸੁਰ ਸ਼ੁਰੂ ਹੋ ਗਏ ਹਨ। ਇਹ ਆਵਾਜ਼ ਆਮ ਆਦਮੀ ਪਾਰਟੀ ਪੰਜਾਬ ਦੇ ਮਜੀਠਾ ਦੇ ਜੁਆਇੰਟ ਸਕੱਤਰ ਗੁਰਭੇਜ ਸਿੰਘ ਸਿੱਧੂ ਨੇ ਉਠਾਈ ਹੈ। ਜਿਸ ਨੇ ਆਪਣੀ ਹੀ ਸਰਕਾਰ ‘ਤੇ ਜ਼ੁਬਾਨੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਸਮਝ ਨਹੀਂ ਆ ਰਹੀ ਕਿ ਪੰਜਾਬ ਨੂੰ ਕਿਵੇਂ ਚਲਾਉਣਾ ਹੈ। ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਭਗਵੰਤ ਮਾਨ ਨੂੰ ਦਿੱਲੀ ਤੋਂ ਫੌਜ ਬੁਲਾਉਣੀ ਪਈ ਸੀ ਅਤੇ ਜਿਸ ਤਰ੍ਹਾਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਮਾਹੌਲ ਬਣਾਇਆ ਸੀ।
ਹਰ ਕਿਸੇ ਦੇ ਮਨ ਵਿੱਚ ਦਹਿਸ਼ਤ ਦਾ ਮਾਹੌਲ ਸੀ ਅਤੇ ਉਨ੍ਹਾਂ ਨੇ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਪੰਜਾਬ ਦੀਆਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਸੀ ਤਾਂ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਉਹ ਹਰੀ ਕਲਮ ਨਾਲ ਲੋਕਾਂ ਲਈ ਚੰਗੇ ਕੰਮ ਕਰਨਗੇ, ਪਰ ਭਗਵੰਤ ਸਿੰਘ ਮਾਨ ਨੇ ਹਰੀ ਕਲਮ ਨਾਲ ਲਿਖਿਆ ਸੀ ਕਿ ਉਨ੍ਹਾਂ ਦੀਆਂ ਆਉਣ ਵਾਲੀਆਂ 3-4 ਪੀੜ੍ਹੀਆਂ ਨੂੰ ਅੰਜਾਮ ਭੁਗਤਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੱਕ ਵਿੱਚ ਆਉਣ ਅਤੇ ਭੋਲੇ ਭਾਲੇ ਨੌਜਵਾਨਾਂ ਲਈ ਹਾਂ ਦਾ ਨਾਅਰਾ ਬੁਲੰਦ ਕਰਨ। ਜ਼ਿਕਰਯੋਗ ਹੈ ਕਿ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਵਿਖੇ ਕੇਸ ਦਰਜ ਕੀਤਾ ਸੀ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।