ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੌਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੌਰੈਂਸਿਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ‘ਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ।
ਪੰਜਾਬ ਦੇ ਰਾਜਪਾਲ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਸ਼ਿਕਾਇਤ ਸਮੇਤ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਖਹਿਰਾ ਦੀ ਸ਼ਿਕਾਇਤ ਤੋਂ ਬਾਅਦ ਰਾਜਪਾਲ ਨੇ ਪੰਜਾਬ ਪੁਲਿਸ ਦੀ ਬਜਾਏ ਚੰਡੀਗੜ੍ਹ ਦੇ ਡੀਜੀਪੀ ਨੂੰ ਫੌਰੈਂਸਿਕ ਮਾਹਿਰਾਂ ਤੋਂ ਵੀਡੀਓ ਦੀ ਜਾਂਚ ਕਰਵਾਉਣ ਲਈ ਕਿਹਾ ਸੀ। ਇਹ ਰਿਪੋਰਟ ਉਦੋਂ ਆਈ ਹੈ, ਜਦੋਂ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ, ਜਿਸ ਦਾ ਪੰਜਾਬ ਸਰਕਾਰ ਨੂੰ ਤਿੰਨ ਕੰਮਕਾਜੀ ਦਿਨਾਂ ‘ਚ ਜਵਾਬ ਦੇਣਾ ਪਵੇਗਾ।
ਦੂਜੇ ਪਾਸੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੀ ਸਖ਼ਤ ਨਜ਼ਰ ਆ ਰਹੇ ਹਨ। ਵਿਜੇ ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ‘ਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਸੰਵਿਧਾਨ ਦੀ ਧਾਰਾ 338 ਤਹਿਤ ਅਧਿਕਾਰਾਂ ਦੀ ਵਰਤੋਂ ਕਰ ਕੇ ਉਨ੍ਹਾਂ ਨੂੰ ਨਵੀਂ ਦਿੱਲੀ ਤਲਬ ਕਰ ਸਕਦਾ ਹੈ।
ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਅਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ ਤਾਂ ਜੋ ਉਹ ਕਾਰਵਾਈ ਕਰ ਸਕਣ ਪਰ ਸੀਐਮ ਮਾਨ ਆਪਣੇ ਮੰਤਰੀ ‘ਤੇ ਕਾਰਵਾਈ ਕਰਨ ਦੇ ਮੂਡ ‘ਚ ਨਹੀਂ ਹਨ