
ਸੁਪਰੀਮ ਕੋਰਟ ਨੇ ਵਧ ਰਹੇ ਹਵਾ ਪ੍ਰਦੂਸ਼ਣ ਦੌਰਾਨ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੇ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸੂਬਿਆਂ ਨੂੰ ਆਖਿਆ ਹੈ ਕਿ ਉਹ ਸਕੂਲਾਂ ਵਿਚ ਫਿਜੀਕਲ ਕਲਾਸਾਂ ਬੰਦ ਕਰਨ ਬਾਰੇ ਫੈਸਲਾ ਲੈਣ। ਪੰਜਾਬ ਵਿਚ ਵੀ ਇਸ ਸਮੇਂ ਪ੍ਰਦੂਸ਼ਣ ਕਾਰਨ ਹਾਲਾਤ ਵਿਗੜੇ ਹੋਏ ਹਨ। ਅਜਿਹੇ ਵਿਚ ਸੂਬਾ ਸਰਕਾਰ ਫੈਸਲਾ ਲੈ ਸਕਦੀ ਹੈ। ਆਨਲਾਈਨ ਕਲਾਸਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਉਚ ਅਦਾਲਤ ਨੇ ਹੁਣ ਸਰਕਾਰ ਨੂੰ ਦਿੱਲੀ-ਐਨਸੀਆਰ ਵਿੱਚ 10ਵੀਂ ਅਤੇ 12ਵੀਂ ਜਮਾਤਾਂ ਨੂੰ ਬੰਦ ਕਰਨ ਲਈ ਵੀ ਕਿਹਾ ਹੈ।