
ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਹੁਣ ਪੰਜਾਬ ਦੇ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।