
APP ਸਰਕਾਰ ਕਿਉਂ ਨਹੀਂ ਜਾਂਦੀ ਸੁਪਰੀਮ ਕੋਰਟ-MLA ਪਰਗਟ ਸਿੰਘ
ਪੰਜਾਬ-ਹਰਿਆਣਾ ਨਾਲ ਲੱਗਦੇ 3 ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿੱਚ ਹੀ ਇੰਟਰਨੈੱਟ ਬੰਦ ਸੀ ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿੱਚ ਇਸ ਦੀ ਮਿਆਦ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ।
ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ (Internet services) ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਨਾਲ ਲੱਗਦੇ 3 ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿੱਚ ਹੀ ਇੰਟਰਨੈੱਟ ਬੰਦ ਸੀ ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿੱਚ ਇਸ ਦੀ ਮਿਆਦ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ।
ਇਨ੍ਹਾਂ ਹੁਕਮਾਂ ਨਾਲ 20 ਥਾਣਿਆਂ ਦੇ ਅਧਿਕਾਰ ਖੇਤਰ ਪ੍ਰਭਾਵਿਤ ਹੋਣਗੇ। ਇਹ ਹੁਕਮ ਕੇਂਦਰ ਸਰਕਾਰ ਵੱਲੋਂ ਇੰਡੀਅਨ ਟੈਲੀਗ੍ਰਾਫ ਐਕਟ 1885 ਦੀ ਧਾਰਾ 7, ਸਬ ਰੂਲ 1 ਔਫਰ ਰੂਲ 2 ਦੇ ਤਹਿਤ ਜਾਰੀ ਕੀਤੇ ਗਏ ਹਨ।
ਜਾਣੋ ਕਿੱਥੇ-ਕਿੱਥੇ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ
ਥਾਣਾ ਸ਼ੰਭੂ, ਜੁਲਕਾਂ, ਪਸਿਆਣਾ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਪਟਿਆਲਾ ਦੇ ਬਲਬੇੜਾ ਦਾ ਅਧਿਕਾਰ ਖੇਤਰ।
ਐਸ.ਏ.ਐਸ.ਨਗਰ ਥਾਣਾ ਲਾਲੜੂ
ਬਠਿੰਡਾ ਥਾਣਾ ਸੰਗਤ
ਸ੍ਰੀ ਮੁਕਤਸਰ ਸਾਹਿਬ ਥਾਣਾ ਖਿਆਲਾਂਵਾਲੀ
ਮਾਨਸਾ ਥਾਣਾ ਸਰਦੂਲਗੜ੍ਹ
ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਝੱਜਲੀ।
ਫਤਿਹਗੜ੍ਹ ਸਾਹਿਬ ਥਾਣਾ ਫਤਿਹਗੜ੍ਹ ਸਾਹਿਬ
ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ 3 ਜ਼ਿਲਿਆਂ ਵਿੱਚ ਇੰਟਰਨੈੱਟ ਇੱਕ ਹਫ਼ਤੇ ਦਾ ਬੰਦ ਹੈ, ਅੱਜ 7 ਜ਼ਿਲਿਆਂ ਦਾ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚੁੱਪਚਾਪ ਭਾਜਪਾ ਦੇ ਨਾਲ ਰਲ ਕੇ ਪੰਜਾਬ ਦੇ ਕਿਸਾਨਾਂ ਅਤੇ ਮੀਡੀਆ ਦੀ ਆਵਾਜ਼ ਬੰਦ ਕਰ ਰਹੇ ਹਨ।