
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ । ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ ਨੂੰ ਸਖਤ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਤੋਂ ਅੱਗੇ ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ । ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ।