ਪੰਜਾਬ ਪੁਲਿਸ ਦਾ ਸਿਪਾਹੀ ਕਰੋੜਾ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ
Punjab Police constable arrested with heroin worth crores of rupees
ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ ਸੋਮਵਾਰ ਦੁਪਹਿਰ ਪੰਜਾਬ ਪੁਲਿਸ ਦੇ ਇਕ ਸਿਪਾਹੀ ਨੂੰ ਦੋ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਮੋਬਾਈਲ ਅਤੇ ਕੁਝ ਪੈਸੇ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲੋਪੋਕੇ ਇਲਾਕੇ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਭਗਤਾਂ ਵਾਲਾ ਵਿਖੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ। ਇਸ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 2 ਕਿੱਲੋ ਹੈਰੋਇਨ, ਮੋਬਾਈਲ ਫ਼ੋਨ ਅਤੇ ਕੁਝ ਪੈਸੇ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਮੁਹਾਲੀ ਵਿਚ ਬਤੌਰ ਕਾਂਸਟੇਬਲ ਤਾਇਨਾਤ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਲੋਪੋਕੇ ਥਾਣਾ ਅਧੀਨ ਪੈਂਦੇ ਪਿੰਡ ਟਪਿਆਲਾ ‘ਚ ਰਹਿੰਦਿਆਂ ਉਸ ਦੇ ਹੈਰੋਇਨ ਸਮੱਗਲਰਾਂ ਨਾਲ ਸਬੰਧ ਬਣ ਗਏ ਸਨ। ਮੁਲਜ਼ਮ ਨੇ ਦੱਸਿਆ ਕਿ ਉਹ ਰਾਇਲ ਪਲਾਜ਼ਾ ਥਾਣਾ ਸਿਟੀ ਕੁਰਾਲੀ, ਮੁਹਾਲੀ ਵਿਚ ਨੌਕਰੀ ਕਰਦਾ ਹੈ।