ਪੰਜਾਬ ਏਜੀਟੀਐਫ ਵੱਲੋਂ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮਾਨਸਾ ਪੁਲੀਸ ਨੂੰ 14 ਅਕਤੂਬਰ ਤੱਕ 5 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੜਕੀ ਦਾ ਨਾਂ ਜਤਿੰਦਰ ਕੌਰ ਹੈ, ਜੋ ਕਿ ਲੁਧਿਆਣਾ ਦੀ ਰਹਿਣ ਵਾਲੀ ਹੈ ਅਤੇ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ ਹੈ ਕਿ ਦੀਪਕ ਟੀਨੂੰ ਗੋਇੰਦਵਾਲ ਸਾਹਿਬ ਜੇਲ੍ਹ ‘ਚ ਹੀ ਫਰਾਰ ਹੋਣ ਦੀ ਯੋਜਨਾ ਬਣਾ ਕੇ ਫਰਾਰ ਹੋ ਗਿਆ ਹੈ।
ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਟੀਨੂੰ ਭਾਰਤ ਛੱਡ ਕੇ ਵਿਦੇਸ਼ ਚਲਾ ਗਿਆ ਹੈ।