
ਬਠਿੰਡਾ ਜ਼ਿਲ੍ਹੇ ਵਿਚ ਹੋ ਰਹੀਆਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੁਲਿਸ ਚੌਕਸ ਮੋਡ ਵਿਚ ਹੈ, ਉੱਥੇ ਹੀ ਦੂਜੇ ਪਾਸੇ ਵੋਟਾਂ ਤੋਂ ਇਕ ਦਿਨ ਪਹਿਲਾਂ ਬਠਿੰਡਾ ਦੇ ਮਿੱਤਲ ਟਾਵਰ ਮੁਲਤਾਨੀਆ ਰੋਡ ਨੇੜੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਪੰਜਾਬ ਪੁਲਿਸ ਦਾ ਸੇਵਾਮੁਕਤ ਇੰਸਪੈਕਟਰ ਹੈ, ਜਿਸ ਨੂੰ ਮਿੱਤਲ ਟਾਵਰ ਨੇੜੇ ਸਥਿਤ ਇਕ ਦੁਕਾਨ ”ਤੇ ਦੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ”ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।