ਪੰਜਾਬ ਪੁਲਿਸ ਦੇ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ, ASI ਗੰਭੀਰ ਜ਼ਖ਼ਮੀ
Punjab Police station chief shot dead, ASI seriously injured

ਗੋਇੰਦਵਾਲ ਸਾਹਿਬ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੀ ਸ਼ਿਕਾਇਤ ਦੇ ਨਿਪਟਾਰੇ ਲਈ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੌਰਾਨ ਏਐਸਆਈ (ASI) ਜਸਬੀਰ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਦੋਂਕਿ ਬਾਕੀ ਪੁਲਿਸ ਮੁਲਾਜ਼ਮਾਂ ਨੇ ਭੱਜ ਕੇ ਜਾਨ ਬਚਾਈ। ਇਸ ਤੋਂ ਬਾਅਦ ਇਲਾਕੇ ਦੇ ਵਿੱਚ ਹਾਹਾਕਾਰ ਮੱਚ ਗਈ।
ਜਾਣਕਾਰੀ ਅਨੁਸਾਰ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੂੰ ਸੁਲਝਾਉਣ ਲਈ ਕਥਿਤ ਸਿਆਸੀ ਦਬਾਅ ਦੇ ਚੱਲਦਿਆਂ ਸਬ ਇੰਸਪੈਕਟਰ ਚਰਨਜੀਤ ਸਿੰਘ ਦੋਵਾਂ ਧਿਰਾ ਨੂੰ ਸ਼ਾਂਤ ਕਰਨ ਲਈ ਗਿਆ ਸੀ।
ਇਸ ਦੌਰਾਨ ਇੱਕ ਧਿਰ ਵੱਲੋਂ ਤਹਿਸ਼ ਵਿੱਚ ਆ ਕੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਗੋਲੀ ਮਾਰ ਦਿੱਤੀ ਗਈ, ਜਿਸ ਦੌਰਾਨ ਏਐਸਆਈ ਜਸਬੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਬਾਕੀ ਪੁਲਿਸ ਪਾਰਟੀ ਨੇ ਭੱਜ ਕੇ ਜਾਨ ਬਚਾਈ ਹੈ। ਇਸ ਦੌਰਾਨ ਉਹ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਜਦੋਂ ਹਸਪਤਾਲ ਇਲਾਜ ਲਈ ਤੁਰੰਤ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।