Punjab

ਪੰਜਾਬ ‘ਚ ਸਕੂਲਾਂ ਦਾ ਸਮਾਂ 1 ਨਵੰਬਰ ਫਿਰ ਬਦਲਿਆ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ।

Back to top button