

ਪੰਜਾਬ ਸਰਕਾਰ ਵੱਲੋਂ ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ 85 ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਦੇ ਅਹੁਦੇ ਉਤੇ ਤਰੱਕੀ ਦਿੱਤੀ ਹੈ।

ਇਹ ਹੁਕਮ 23 ਮਈ 2025 ਨੂੰ ਹੋਈ ਡੀਪੀਸੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਜਾਰੀ ਕੀਤੇ ਗਏ ਸਨ। ਪ੍ਰਮੋਸ਼ਨ ਪ੍ਰਾਪਤ ਕਰਨ ਵਾਲਿਆਂ ਵਿਚ ਫਿਰੋਜ਼ਪੁਰ, ਐਸ.ਏ.ਐਸ. ਨਗਰ (ਮੁਹਾਲੀ), ਜਲੰਧਰ, ਅੰਮ੍ਰਿਤਸਰ, ਸੰਗਰੂਰ, ਬਠਿੰਡਾ, ਗੁਰਦਾਸਪੁਰ, ਮਾਨਸਾ, ਫਰੀਦਕੋਟ, ਤਰਨਤਾਰਨ, ਪਟਿਆਲਾ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਦੇ ਅਧਿਕਾਰੀ ਸ਼ਾਮਲ ਹਨ।
ਵੇਖੋ ਲਿਸਟ
