Punjab

ਪੰਜਾਬ ਪੁਲਿਸ ਨੇ ਤਿੰਨ ਜ਼ਿਲ੍ਹਿਆਂ ‘ਚ 93 ਅਪਰਾਧੀ ਪੁੱਛਗਿਛ ਲਈ ਕੀਤੇ ਗ੍ਰਿਫਤਾਰ

ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.)-ਕਮ- ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਹ ਮੁਹਿੰਮ ਤਿੰਨ ਜ਼ਿਲਿਆਂ ਦੇ ਐਸ.ਐਸ.ਪੀਜ਼. ਜਿਹਨਾਂ ਵਿੱਚ ਐਸ.ਐਸ.ਪੀ. ਮੁਹਾਲੀ ਵਿਵੇਕ ਸ਼ੀਲ ਸੋਨੀ, ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਅਤੇ ਐਸ.ਐਸ.ਪੀ. ਰੂਪਨਗਰ ਸੰਦੀਪ ਗਰਗ ਸ਼ਾਮਲ ਹਨ, ਪੁਲਿਸ ਬਲਾਂ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ।
ਪੁਲੀਸ ਟੀਮਾਂ ਨੇ ਜ਼ੀਰਕਪੁਰ ਵਿੱਚ ਔਰਬਿਟ ਸੁਸਾਇਟੀ, ਲੋਹਗੜ੍ਹ ਵਿੱਚ ਪਾਰਕ ਪਲਾਜ਼ਾ, ਡੇਰਾਬੱਸੀ ਵਿੱਚ ਗੁਲਮੋਹਰ ਸਿਟੀ, ਲਾਲੜੂ ਵਿੱਚ ਡਰੀਮ ਹਾਊਸ ਸੁਸਾਇਟੀ, ਖਰੜ ਵਿੱਚ ਮਾਡਰਨ ਵੈਲੀ ਸੁਸਾਇਟੀ, ਸੈਕਟਰ-91 ਵਿੱਚ ਕੋਆਪਰੇਟਿਵ ਹੋਮ ਅਤੇ ਸੈਕਟਰ-91 ਵਿੱਚ ਵੈਂਬਲੀ ਸਮੇਤ ਸੱਤ ਸੁਸਾਇਟੀਆਂ ਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰ ਸਮੇਤ 3ਬੀ-ਟੂ ਵਿੱਚ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਇਲਾਵਾ ਪੁਲੀਸ ਟੀਮਾਂ ਨੇ ਬਲਿਆਲੀ, ਬਿਲੌਂਗੀ, ਬੜਮਾਜਰਾ ਕਲੋਨੀ, ਜੁਝਾਰ ਨਗਰ ਕਲੋਨੀ ਅਤੇ ਮਟੌਰ ਸਮੇਤ ਪੰਜ ਪਿੰਡਾਂ ਵਿੱਚ ਵੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

Leave a Reply

Your email address will not be published.

Back to top button